ਅੱਜ 22-12-2021 ਨੂੰ ਐਸਐਸਪੀ ਫਾਜ਼ਿਲਕਾ ਵੱਲੋਂ ਪ੍ਰੈੱਸ ਕਾਨਫਰੰਸ ਰਾਹੀਂ ਹੈਲਪਲਾਈਨ ਨੰਬਰ 8558800801 ਜਾਰੀ ਕੀਤਾ ਗਿਆ ਹੈ। ਕੋਈ ਵੀ ਵਿਅਕਤੀ ਡਰੱਗ ਸਮੱਗਲਰਾਂ ਅਤੇ ਪੁਲਿਸ ਕਰਮਚਾਰੀਆਂ ਦੁਆਰਾ ਆਮ ਲੋਕਾਂ ਨਾਲ ਮਾੜੇ ਵਿਵਹਾਰ ਬਾਰੇ ਵਟਸਐਪ ਰਾਹੀਂ ਕਾਲ ਕਰਕੇ ਜਾਂ ਸਿੱਧੇ ਤੌਰ 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਸ਼ਿਕਾਇਤਕਰਤਾ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।